Punjab

ਪੰਜਾਬ ਵਿੱਚ ਫਸਲਾਂ ਦੀ ਤਬਾਹੀ! ਰਾਜਾ ਵੜਿੰਗ ਨੇ ਕੇਂਦਰ ਨੂੰ SOS ਅਪੀਲ ਕੀਤੀ

ਪੰਜਾਬ ਵਿੱਚ ਫਸਲਾਂ ਦੀ ਵਿਆਪਕ ਤਬਾਹੀ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਸਰਕਾਰ ਨੂੰ SOS ਅਪੀਲ ਕੀਤੀ ਹੈ। ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਚਿੱਠੀ ਲਿਖ ਕੇ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨਾਲ ਨੁਕਸਾਨ ਝੱਲ ਰਹੇ ਕਿਸਾਨਾਂ ਲਈ ਤੁਰੰਤ ਮਦਦ ਦੀ ਮੰਗ ਕੀਤੀ ਹੈ।

ਮਾਲਵਾ ਖੇਤਰ ਵਿੱਚ ਭਾਰੀ ਬਾਰਿਸ਼ ਕਾਰਨ ਪੱਕੀ ਹੋਈ ਕਣਕ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਵੜਿੰਗ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਤੱਕ ਰਾਹਤ ਪਹੁੰਚਾਉਣ ਵਿੱਚ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿਛਲੇ ਸਾਲ ਹੜ ਮੁਆਵਜ਼ਾ ਵੀ ਅਜੇ ਤੱਕ ਬਾਕੀ ਹੈ ਅਤੇ ਗਿਰਦਾਵਰੀ ਦੇ ਨਾਂ ’ਤੇ ਸਿਰਫ਼ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਵੜਿੰਗ ਜਲਦੀ ਹੀ ਦਿੱਲੀ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਨਗੇ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ ਕਰਨਗੇ।

👉 ਹੋਰ ਤਾਜ਼ਾ ਖ਼ਬਰਾਂ ਲਈ ਚੈਨਲ ਨੂੰ Subscribe ਕਰੋ।

Related Articles

Leave a Reply

Your email address will not be published. Required fields are marked *

Back to top button