Punjab

ਮੋਹਾਲੀ ‘ਚ ਦਿਲ ਦਹਿਲਾਉਣ ਵਾਲਾ ਹਾਦਸਾ | ਵਰਨਾ ਕਾਰ ਨੇ 4 ਸਾਲ ਦੀ ਬੱਚੀ ਨੂੰ ਕੁਚਲਿਆ | CCTV ਵੀਡੀਓ ਸਾਹਮਣੇ

ਮੋਹਾਲੀ ਦੇ ਫੇਜ਼ 1 ਖੋਖਾ ਮਾਰਕੀਟ ਵਿੱਚ ਇੱਕ ਦਿਲ ਦਹਿਲਾਉਣ ਵਾਲਾ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਇੱਕ ਵਰਨਾ ਕਾਰ ਚਾਲਕ ਨੇ 4 ਸਾਲ ਦੀ ਮਾਸੂਮ ਬੱਚੀ ਨੂੰ ਕੁਚਲ ਦਿੱਤਾ।

ਮਿਲੀ ਜਾਣਕਾਰੀ ਮੁਤਾਬਕ ਬੱਚੀ ਆਪਣੇ ਮਾਪਿਆਂ ਨਾਲ ਖਰੀਦਦਾਰੀ ਕਰਕੇ ਘਰ ਵਾਪਸ ਆ ਰਹੀ ਸੀ, ਜਦੋਂ ਅਚਾਨਕ ਪੈਰ ਫਿਸਲਣ ਕਾਰਨ ਉਹ ਪਾਰਕਿੰਗ ਵਿੱਚ ਡਿੱਗ ਗਈ। ਇਸ ਦੌਰਾਨ ਦੂਜੇ ਪਾਸੇ ਤੋਂ ਆ ਰਹੀ ਕਾਰ ਨੇ ਬਿਨਾਂ ਧਿਆਨ ਦਿੱਤੇ ਉਸ ਨੂੰ ਟੱਕਰ ਮਾਰ ਦਿੱਤੀ।

ਬੱਚੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਪਰਿਵਾਰਕ ਮੈਂਬਰਾਂ ਦਾ ਆਰੋਪ ਹੈ ਕਿ ਕਾਰ ਚਾਲਕ ਬੱਚੀ ਨੂੰ ਹਸਪਤਾਲ ਦੇ ਬਾਹਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।

ਇਸ ਸਾਰੀ ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆ ਗਈ ਹੈ, ਜਿਸ ਨਾਲ ਮਾਮਲੇ ਨੇ ਹੋਰ ਗੰਭੀਰ ਰੂਪ ਧਾਰ ਲਿਆ ਹੈ।

👉 ਹੋਰ ਅਪਡੇਟਸ ਲਈ ਸਾਡੇ ਚੈਨਲ ਨੂੰ Subscribe ਕਰੋ।

 

Related Articles

Leave a Reply

Your email address will not be published. Required fields are marked *

Back to top button