Punjab

ਮੋਦੀ ਸਰਕਾਰ ਨੇ ਪਾਰ ਕੀਤੀਆਂ ਸ਼ਰਮ ਦੀਆਂ ਹੱਦਾਂ, ਪੰਜਾਬ ‘ਚ ‘ਡਿਕਟੇਟਰਸ਼ਿਪ’ ਦਾ ਆਗਾਜ਼: CM ਮਾਨ

ਪੰਜਾਬ ਦੀ ਸਿਆਸਤ ਵਿੱਚ ਅੱਜ ਸਵੇਰੇ ਉਸ ਵੇਲੇ ਹਲਚਲ ਮਚ ਗਈ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਨਿਵਾਸ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਮਨੀ ਲਾਂਡਰਿੰਗ ਅਤੇ ਜ਼ਮੀਨੀ ਸੌਦਿਆਂ ਵਿੱਚ ਕਥਿਤ ਬੇਨਿਯਮੀਆਂ ਨਾਲ ਜੋੜ ਕੇ ਦੇਖੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਭਾਜਪਾ ਸਰਕਾਰ ਨੇ ਸ਼ਰਮ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਏਜੰਸੀਆਂ ਦੀ ਵਰਤੋਂ ਵਿਰੋਧੀ ਧਿਰ ਨੂੰ ਦਬਾਉਣ ਲਈ ਕੀਤੀ ਜਾ ਰਹੀ ਹੈ। CM ਮਾਨ ਨੇ ਸਪੱਸ਼ਟ ਕੀਤਾ ਕਿ ਅਸੀਂ ਇਨ੍ਹਾਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਾਂ।

 

#PunjabNews #BhagwantMann #SanjeevArora #EDRaid #AAP #PunjabPolitics #BreakingNews #StateXNews #TheNewsSparks #Ludhiana #centralagencies

 

 

Related Articles

Leave a Reply

Your email address will not be published. Required fields are marked *

Back to top button