Punjab

ਆੜ੍ਹਤੀਆਂ ਦੀਆਂ ਮੰਗਾਂ ‘ਤੇ CM ਮਾਨ – “ਕੇਂਦਰ ਨਾਲ ਗੱਲ ਕਰ ਲਈ, ਜਲਦੀ ਹੱਲ ਆਵੇਗਾ”

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਜੁੜੇ ਮਸਲੇ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਮੰਗਾਂ ਕੇਂਦਰ ਸਰਕਾਰ ਨਾਲ ਸੰਬੰਧਿਤ ਹਨ ਅਤੇ ਇਸ ਮਸਲੇ ਨੂੰ ਹੱਲ ਕਰਨ ਲਈ ਕੇਂਦਰ ਨਾਲ ਗੱਲਬਾਤ ਕੀਤੀ ਜਾ ਚੁੱਕੀ ਹੈ।

CM ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਚਿੰਤਾ ਨਾ ਕਰਨ, ਸਰਕਾਰ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਲਦੀ ਹੀ ਇਸ ਸਮੱਸਿਆ ਦਾ ਹੱਲ ਕੱਢਿਆ ਜਾਵੇਗਾ।

ਇਸ ਬਿਆਨ ਨਾਲ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਵਿੱਚ ਉਮੀਦ ਦੀ ਲਹਿਰ ਦਿਖਾਈ ਦੇ ਰਹੀ ਹੈ।

 

 

Related Articles

Leave a Reply

Your email address will not be published. Required fields are marked *

Back to top button